Song Cover Image

ਇਸ਼ਕ ਦੀ ਨਵੀਓਂ ਨਵੀਂ ਬਹਾਰ ।

V5

ਜਾਂ ਮੈਂ ਸਬਕ ਇਸ਼ਕ ਦਾ ਪੜ੍ਹਿਆ, ਮਸਜਦ ਕੋਲੋਂ ਜੀਉੜਾ ਡਰਿਆ, ਡੇਰੇ ਜਾ ਠਾਕਰ ਦੇ ਵੜਿਆ, ਜਿੱਥੇ ਵੱਜਦੇ ਨਾਦ ਹਜ਼ਾਰ । ਇਸ਼ਕ ਦੀ ਨਵੀਓਂ ਨਵੀਂ ਬਹਾਰ । ਇਸ਼ਕ ਦੀ ਨਵੀਓਂ ਨਵੀਂ ਬਹਾਰ । ਜਾਂ ਮੈਂ ਰਮਜ਼ ਇਸ਼ਕ ਦੀ ਪਾਈ, ਮੈਨਾ ਤੋਤਾ ਮਾਰ ਗਵਾਈ, ਅੰਦਰ ਬਾਹਰ ਹੋਈ ਸਫ਼ਾਈ, ਜਿਤ ਵੱਲ ਵੇਖਾਂ ਯਾਰੋ ਯਾਰ । ਇਸ਼ਕ ਦੀ ਨਵੀਓਂ ਨਵੀਂ ਬਹਾਰ । ਇਸ਼ਕ ਦੀ ਨਵੀਓਂ ਨਵੀਂ ਬਹਾਰ । ਹੀਰ ਰਾਂਝੇ ਦੇ ਹੋ ਗਏ ਮੇਲੇ, ਭੁੱਲੀ ਹੀਰ ਢੂੰਡੇਦੀ ਬੇਲੇ, ਰਾਂਝਾ ਯਾਰ ਬੁੱਕਲ ਵਿਚ ਖੇਲੇ, ਮੈਨੂੰ ਸੁਧ ਰਹੀ ਨਾ ਸਾਰ । ਇਸ਼ਕ ਦੀ ਨਵੀਓਂ ਨਵੀਂ ਬਹਾਰ । ਇਸ਼ਕ ਦੀ ਨਵੀਓਂ ਨਵੀਂ ਬਹਾਰ । ਬੇਦ ਕੁਰਾਨਾਂ ਪੜ੍ਹ ਪੜ੍ਹ ਥੱਕੇ, ਸੱਜਦੇ ਕਰਦਿਆਂ ਘੱਸ ਗਏ ਮੱਥੇ, ਨਾ ਰੱਬ ਤੀਰਥ ਨਾ ਰੱਬ ਮੱਕੇ, ਜਿਸ ਪਾਇਆ ਤਿਸ ਨੂਰ ਅਨਵਾਰ । ਇਸ਼ਕ ਦੀ ਨਵੀਓਂ ਨਵੀਂ ਬਹਾਰ । ਇਸ਼ਕ ਦੀ ਨਵੀਓਂ ਨਵੀਂ ਬਹਾਰ । ਫੂਕ ਮੁਸੱਲਾ ਭੰਨ ਸੁੱਟ ਲੋਟਾ, ਨਾ ਫੜ ਤਸਬੀ ਕਾਸਾ ਸੋਟਾ, ਆਸ਼ਕ ਕਹਿੰਦੇ ਦੇ ਦੇ ਹੋਕਾ, ਤਰਕ ਹਲਾਲੋਂ ਖਾਹ ਮੁਰਦਾਰ । ਇਸ਼ਕ ਦੀ ਨਵੀਓਂ ਨਵੀਂ ਬਹਾਰ । ਇਸ਼ਕ ਦੀ ਨਵੀਓਂ ਨਵੀਂ ਬਹਾਰ । ਉਮਰ ਗਵਾਈ ਵਿਚ ਮਸੀਤੀ, ਅੰਦਰ ਭਰਿਆ ਨਾਲ ਪਲੀਤੀ, ਕਦੇ ਨਮਾਜ਼ ਤੌਹੀਦ ਨਾ ਕੀਤੀ, ਹੁਣ ਕੀ ਕਰਨਾ ਏਂ ਸ਼ੋਰ ਪੁਕਾਰ । ਇਸ਼ਕ ਦੀ ਨਵੀਓਂ ਨਵੀਂ ਬਹਾਰ । ਇਸ਼ਕ ਦੀ ਨਵੀਓਂ ਨਵੀਂ ਬਹਾਰ । ਇਸ਼ਕ ਭੁਲਾਇਆ ਸਜਦਾ ਤੇਰਾ, ਹੁਣ ਕਿਉਂ ਐਵੇਂ ਪਾਵੇਂ ਝੇੜਾ, ਬੁੱਲ੍ਹਾ ਹੁੰਦਾ ਚੁੱਪ ਬਥੇਰਾ, ਇਸ਼ਕ ਕਰੇਂਦਾ ਮਾਰੋ ਮਾਰ । ਇਸ਼ਕ ਦੀ ਨਵੀਓਂ ਨਵੀਂ ਬਹਾਰ । ਇਸ਼ਕ ਦੀ ਨਵੀਓਂ ਨਵੀਂ ਬਹਾਰ । ਇਸ਼ਕ ਦੀ ਨਵੀਓਂ ਨਵੀਂ ਬਹਾਰ ।