Song Cover Image

Guru Ram Das (Remix)

+ Show full styles
V6

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ ਜਿਨ੍‍ੀ ਤੂੰ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ਲਬੁ ਲੋਭੁ ਕਾਮੁ ਕ੍ਰੋਧੁ ਮੋਹੁ ਮਾਰਿ ਕਢੇ ਤੁਧੁ ਸਪਰਵਾਰਿਆ ਧੰਨੁ ਸੁ ਤੇਰਾ ਥਾਨੁ ਹੈ ਸਚੁ ਤੇਰਾ ਪੈਸਕਾਰਿਆ ਨਾਨਕੁ ਤੂ ਲਹਣਾ ਤੂਹੈ ਗੁਰੁ ਅਮਰੁ ਤੂ ਵੀਚਾਰਿਆ ਗੁਰੁ ਡਿਠਾ ਤਾਂ ਮਨੁ ਸਾਧਾਰਿਆ