Song Cover Image

ਮੈਂ ਕੁਸੁੰਬੜਾ ਚੁਣ ਚੁਣ ਹਾਰੀ ।

V5.5

ਏਸ ਕੁਸੁੰਬੇ ਦੇ ਕੰਡੇ ਭਲੇਰੇ ਅੜ ਅੜ ਚੁੰਨੜੀ ਪਾੜੀ । ਏਸ ਕੁਸੁੰਬੇ ਦਾ ਹਾਕਮ ਕਰੜਾ ਜ਼ਾਲਮ ਏ ਪਟਵਾਰੀ । ਮੈਂ ਕੁਸੁੰਬੜਾ ਚੁਣ ਚੁਣ ਹਾਰੀ । ਮੈਂ ਕੁਸੁੰਬੜਾ ਚੁਣ ਚੁਣ ਹਾਰੀ । ਏਸ ਕੁਸੁੰਬੇ ਦੇ ਚਾਰ ਮੁਕੱਦਮ ਮੁਆਮਲਾ ਮੰਗਦੇ ਭਾਰੀ । ਹੋਰਨਾਂ ਚੁਗਿਆ ਫੂਹਿਆ-ਫੂਹਿਆ ਮੈਂ ਭਰ ਲਈ ਪਟਾਰੀ । ਮੈਂ ਕੁਸੁੰਬੜਾ ਚੁਣ ਚੁਣ ਹਾਰੀ । ਮੈਂ ਕੁਸੁੰਬੜਾ ਚੁਣ ਚੁਣ ਹਾਰੀ । ਚੁੱਗ ਚੁੱਗ ਕੇ ਮੈਂ ਢੇਰੀ ਕੀਤਾ ਲੱਥੇ ਆਣ ਬਪਾਰੀ । ਔਖੀ ਘਾਟੀ ਮੁਸ਼ਕਲ ਪੈਂਡਾ ਸਿਰ ਪਰ ਗੱਠੜੀ ਭਾਰੀ । ਮੈਂ ਕੁਸੁੰਬੜਾ ਚੁਣ ਚੁਣ ਹਾਰੀ । ਮੈਂ ਕੁਸੁੰਬੜਾ ਚੁਣ ਚੁਣ ਹਾਰੀ । ਅਮਲਾਂ ਵਾਲੀਆਂ ਸਭ ਲੰਘ ਗਈਆਂ ਰਹਿ ਗਈ ਔਗੁਣਹਾਰੀ । ਸਾਰੀ ਉਮਰਾ ਖੇਡ ਗਵਾਈ ਓੜਕ ਬਾਜ਼ੀ ਹਾਰੀ । ਮੈਂ ਕੁਸੁੰਬੜਾ ਚੁਣ ਚੁਣ ਹਾਰੀ । ਮੈਂ ਕੁਸੁੰਬੜਾ ਚੁਣ ਚੁਣ ਹਾਰੀ । ਅਲੱਸਤ ਕਿਹਾ ਜਦ ਅੱਖੀਆਂ ਲਾਈਆਂ ਹੁਣ ਕਿਉਂ ਯਾਰ ਵਿਸਾਰੀ । ਇੱਕੋ ਘਰ ਵਿਚ ਵਸਦੀਆਂ ਰਸਦੀਆਂ ਹੁਣ ਕਿਉਂ ਰਹੀ ਨਯਾਰੀ । ਮੈਂ ਕੁਸੁੰਬੜਾ ਚੁਣ ਚੁਣ ਹਾਰੀ । ਮੈਂ ਕੁਸੁੰਬੜਾ ਚੁਣ ਚੁਣ ਹਾਰੀ । ਮੈਂ ਕਮੀਨੀ ਕੁਚੱਜੀ ਕੋਹਜੀ ਬੇਗੁਣ ਕੌਣ ਵਿਚਾਰੀ । ਬੁੱਲ੍ਹਾ ਸ਼ੌਹ ਦੇ ਲਾਇਕ ਨਾਹੀਂ ਸ਼ਾਹ ਇਨਾਇਤ ਤਾਰੀ । ਮੈਂ ਕੁਸੁੰਬੜਾ ਚੁਣ ਚੁਣ ਹਾਰੀ । ਮੈਂ ਕੁਸੁੰਬੜਾ ਚੁਣ ਚੁਣ ਹਾਰੀ ।